ਲੁਧਿਆਣਾ, 22 ਅਗਸਤ -ਕਾਂਗਰਸ ਪਾਰਟੀ ਪੰਥਕ ਮੋਰਚਾ ਦੇ ਆੜ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ ਹੋਣ ਦੀਆਂ ਜਿਹੜੀਆਂ ਕੋਸ਼ਿਸ਼ਾਂ ਕਰ ਰਹੀ ਹੈ ਉਹਨਾਂ ਵਿੱਚ ਸਿੱਖ ਸੰਗਤ ਉਸਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ । ਕਾਂਗਰਸ ਪਾਰਟੀ ਦੀਆਂ ਸਰਕਾਰਾਂ ਚਾਹੇ ਕੇਂਦਰ ਵਿੱਚ ਹੋਣ ਜਾ ਪੰਜਾਬ ਵਿੱਚ ਉਨ੍ਹਾਂ ਨੇ ਹਮੇਸ਼ਾਂ ਹੀ ਸਿੱਖ ਗੁਰਧਾਮਾਂ ਤੇ ਕਾਬਜ ਹੋਣ ਲਈ ਘਟੀਆ ਹਥਕੰਡੇ ਵਰਤੇ ਹਨ ਪਰ ਕਾਂਗਰਸ ਨੂੰ ਕਦੇ ਵੀ ਇਸ ਵਿੱਚ ਕਾਮਯਾਬੀ ਨਹੀਂ ਮਿਲੀ ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਮੀਦਵਾਰ ਤੇ ਮੌਜੂਦਾ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਨੇ ਪੰਜਾਬ ਸਿੱਖ ਯੂਥ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੱਥੇਦਾਰ ਰੁਪਿੰਦਰ ਸਿੰਘ ਸੰਧੂ ਵਲੋਂ ਆਯੋਜਿਤ ਇਕ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ । ਸ. ਮੱਕੜ ਨੇ ਕਿਹਾ ਕਿ ਸਿੱਖ ਸੰਗਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਇਹਨਾਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤਾਉਣਗੀਆਂ ।

ਜੱਥੇਬੰਦੀ ਦੇ ਪ੍ਰਧਾਨ ਜੱਥੇਦਾਰ ਰੁਪਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਸਿੱਖ ਮਸਲਿਆਂ ਦੇ ਹੱਲ ਦੇ ਨਾਲ ਨਾਲ ਸਿੱਖਿਆ ਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ । ਇਸ ਮੌਕੇ ਤੇ ਗੁਰਦੁਆਰਾ ਦੁੱਖਨਿਵਾਰਣ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ, ਔਰਤਾਂ ਲਈ ਰਾਖਵੇਂ ਹਲਕੇ ਤੋਂ ਉਮੀਦਵਾਰ ਬੀਬੀ ਰਜਿੰਦਰ ਕੌਰ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ, ਗੁਰਪ੍ਰੀਤ ਸਿੰਘ ਬੱਬਲ, ਸੀਨੀਅਰ ਅਕਾਲੀ ਆਗੂ ਸ਼ਿਵਤਾਰ ਸਿੰਘ ਬਾਜਵਾ, ਹਰਭਜਨ ਸਿੰਘ ਸਚਦੇਵਾ, ਹਰੀ ਸਿੰਘ ਯਾਚਕ, ਹਰਮਿੰਦਰ ਸਿੰਘ ਕੋਹਲੀ, ਪ੍ਰੀਤਮ ਸਿੰਘ ਪਨੇਸਰ, ਹਰਮੀਤ ਸਿੰਘ ਬੱਤਰਾ, ਬਲਵੰਤ ਸਿੰਘ ਬਿੰਦਰਾ, ਨਰਿੰਦਰਪਾਲ ਸਿੰਘ ਸੰਧੂ, ਹਰਮਿੰਦਰ ਸਿੰਘ ਭੁੱਲਰ, ਸ. ਸਰਦੂਲ ਸਿੰਘ, ਸੁਖਜਿੰਦਰ ਸਿੰਘ ਬਾਵਾ, ਰਵਿੰਦਰ ਸਿੰਘ ਚਾਵਲਾ, ਭੁਪਿੰਦਰ ਸਿੰਘ ਘੁੰਮਣ, ਮਨਜੀਤ ਸਿੰਘ ਸੇਖੋਂ, ਭਗਤ ਸਿੰਘ, ਭੁਪਿੰਦਰ ਸਿੰਘ ਮਨੋਚਾ , ਕਮਲ ਬਜਾਜ, ਰਵੀ ਨਇਅਰਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । 

E-PAPER

page-1-final-final-(1)

Latest News